ਅੱਜ ਇਕ ਵੱਡਾ ਮਾਮਲਾ ਸਾਹਮਣੇ ਨਿਕਲ ਗਿਆ ਹੈ ਜਿਸ ਵਿਚ ਜਗਤਾਰ ਸਿੰਘ ਤਾਰਾ ਨੂੰ ਅਦਾਲਤ ਦੇ ਵੱਲੋਂ ਸਜ਼ਾ ਦੇਣ ਤੋਂ ਮਨ੍ਹਾ ਕਰ ਦਿੱਤਾ ਗਿਆ ਹੈ ਕਿਉਂਕਿ ਅਦਾਲਤ ਦਾ ਕਹਿਣਾ ਹੈ ਕਿ ਜਗਤਾਰ ਸਿੰਘ ਤਾਰਾ ਦੀ ਜੋ ਸਜ਼ਾ ਬਣਦੀ ਹੈ ਉਹ ਪਹਿਲਾਂ ਹੀ ਭੁਗਤ ਚੁੱਕੇ ਹਨ ਇਸ ਲਈ ਜਗਤਾਰ ਸਿੰਘ ਤਾਰਾ ਨੂੰ ਹੁਣ ਕੋਈ ਵੀ ਸਜ਼ਾ ਨਹੀਂ ਦਿੱਤੀ ਜਾ ਸਕਦੀ ਉਨ੍ਹਾਂ ਦਾ ਕਹਿਣਾ ਹੈ ਕਿ ਜਗਤਾਰ ਸਿੰਘ ਤਾਰਾ ਪਹਿਲਾਂ ਹੀ ਉਨੀ ਸਾਲ ਦੀ ਸਜ਼ਾ ਭੁਗਤ ਚੁੱਕੇ ਹਨ ਜਿਸ ਤੋਂ ਬਾਅਦ ਹੁਣ ਉਸ ਨੂੰ ਅੱਗੇ ਸਜ਼ਾ ਨਹੀਂ ਦਿੱਤੀ ਜਾ ਸਕਦੀ ਦੱਸਿਆ ਜਾ ਰਿਹਾ ਹੈ ਕਿ ਜਗਤਾਰ ਸਿੰਘ ਤਾਰਾ ਬੇਅੰਤ ਸਿੰਘ ਦੇ ਕ ਤ ਲ ਕਾਂਡ ਦੇ ਮਾਮਲੇ ਦੇ ਵਿੱਚ ਦੋਸ਼ੀ ਕਰਾਰ ਦਿੱਤੇ
ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ ਇਸ ਤੋਂ ਬਾਅਦ ਜਗਤਾਰ ਸਿੰਘ ਤਾਰਾ ਆਪਣੇ ਸਾਥੀਆਂ ਦੇ ਨਾਲ ਬੁੜੈਲ ਜੇਲ੍ਹ ਦੇ ਵਿੱਚੋਂ ਫ਼ਰਾਰ ਹੋ ਗਏ ਸਨ ਅਤੇ ਉਸ ਤੋਂ ਬਾਅਦ ਦੋ ਹਜਾਰ ਪੰਦਰਾਂ ਦੇ ਵਿਚ ਉਨ੍ਹਾਂ ਨੂੰ ਥਾਈਲੈਂਡ ਤੋਂ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ ਸੀ ਅਤੇ ਇੱਥੇ ਜੇਲ੍ਹ ਵਿੱਚ ਰੱਖ ਕੇ ਉਨ੍ਹਾਂ ਦੇ ਉੱਪਰ ਕੇਸ ਚਲਾਇਆ ਗਿਆ ਸੀ ਇਸ ਤੋਂ ਬਾਅਦ ਹੁਣ ਅੱਧ ਉਨ੍ਹਾਂ ਉੱਪਰ ਚੱਲ ਰਹੇ ਮਾਮਲੇ ਦਾ ਇਹ ਫ਼ੈਸਲਾ ਆਇਆ ਹੈ
ਜਿਹਦੇ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਸਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਇਸ ਦੇ ਨਾਲ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਕਿਉਂਕਿ ਬਹੁਤ ਸਾਰੇ ਸਿੱਖ ਸੰਗਤਾਂ ਜੋ ਉਨ੍ਹਾਂ ਨੂੰ ਪਿਆਰ ਕਰਦੀਆਂ ਹਨ ਅਤੇ ਜੋ ਬੇਅੰਤ ਸਿੰਘ ਤੋਂ ਨਫਰਤ ਕਰਦੀਆਂ ਸਨ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਦਿੱਲੀ ਅਦਾਲਤ ਵੱਲੋਂ ਕੀਤਾ ਗਿਆ ਇਹ ਫ਼ੈਸਲਾ ਬਿਲਕੁਲ ਸਹੀ ਹੈ ਅਤੇ ਉਨ੍ਹਾਂ ਦੇ ਵੱਲੋਂ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ