ਅਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਮਾਮਲੇ ਅਜਿਹੇ ਸਾਹਮਣੇ ਆਉਂਦੇ ਹਨ ਜਦੋਂ ਨਾਜਾਇਜ਼ ਸੰਬੰਧਾਂ ਦੇ ਚੱਲਦੇ ਲੋਕ ਆਪਣੇ ਘਰ ਬਾਰ ਨੂੰ ਖ਼ਰਾਬ ਕਰ ਬੈਠਦੇ ਹਨ।ਇਸ ਤੋਂ ਇਲਾਵਾ ਕੁਝ ਅਜਿਹਾ ਹੋ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਜ਼ਿੰਦਗੀ ਭਰ ਪਛਤਾਉਣਾ ਪੈ ਜਾਂਦਾ ਹੈ ਇਸੇ ਤਰ੍ਹਾਂ ਦਾ ਇਕ ਮਾਮਲਾ ਮੱਧ ਪ੍ਰਦੇਸ਼ ਤੋਂ ਸਾਹਮਣੇ ਆਇਆ ਜਿੱਥੇ ਇੱਕ ਔਰਤ ਰਾਤ ਦੇ ਸਮੇਂ ਹੀ ਪੁਲਸ ਸਟੇਸ਼ਨ ਪਹੁੰਚ ਜਾਂਦੀ ਹੈ ਅਤੇ ਪੁਲੀਸ ਮੁਲਾਜ਼ਮਾਂ ਨੂੰ ਆਪਣੀ ਦੁੱਖ ਭਰੀ ਕਹਾਣੀ ਦੱਸਦੀ ਹੈ ਉਸ ਦਾ ਕਹਿਣਾ ਸੀ ਕਿ ਉਸ ਦਾ ਪਤੀ ਬਹੁਤ ਸ਼ਰਾਬ ਪੀਂਦਾ ਹੈ ਅਤੇ ਗੁਆਂਢ ਵਿਚ ਰਹਿਣ ਵਾਲੀ ਅੰਜੂ ਬਾਈ ਦੇ ਪਿਆਰ ਦੇ ਵਿੱਚ ਪਿਆ ਹੋਇਆ ਹੈ ਜਿਸ ਕਾਰਨ ਉਸ ਦੀ
ਕੁੱਟਮਾਰ ਵੀ ਕਰਦਾ ਹੈ ਜਾਣਕਾਰੀ ਮੁਤਾਬਕ ਇਨ੍ਹਾਂ ਦੋਨਾਂ ਵੱਲੋਂ ਹੀ ਇਸ ਔਰਤ ਦੀ ਕੁੱਟਮਾਰ ਕੀਤੀ ਜਾਂਦੀ ਸੀ ਭਾਵ ਇਸ ਦੀ ਗੁਆਂਢਣ ਅਤੇ ਇਸ ਦੇ ਪਤੀ ਨੇ ਇਸ ਨੂੰ ਕਈ ਵਾਰ ਕੁੱਟਿਆ ਮਾਰਿਆ ਸੀ ਕਈ ਵਾਰ ਇਹ ਬਰਦਾਸ਼ਤ ਕਰ ਚੁੱਕੀ ਸੀ।ਪਰ ਹੁਣ ਕੰਮ ਬਰਦਾਸ਼ਤ ਤੋਂ ਬਾਹਰ ਹੁੰਦਾ ਜਾ ਰਿਹਾ ਸੀ ਜਿਸ ਕਾਰਨ ਇਸ ਨੇ ਪੁਲੀਸ ਸਟੇਸ਼ਨ ਦੇ ਵਿੱਚ ਆਪਣੀ ਇਹ ਸ਼ਿਕਾਇਤ ਦਰਜ ਕਰਵਾਈ ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕਰਨੀ ਸ਼ੁਰੂ ਕਰ ਦਿੱਤੀ ਗਈ ਤਾਂ ਉਨ੍ਹਾਂ ਨੂੰ ਪਤਾ ਚੱਲਿਆ ਕਿ ਇਹ ਅੌਰਤ ਸੱਚ ਬੋਲ ਰਹੀ ਹੈ ਭਾਵ ਇਸ ਦੇ ਪਤੀ ਅਤੇ ਉਸ ਦੀ ਗੁਆਂਢਣ ਵੱਲੋਂ ਇਸ ਦੇ ਨਾਲ ਮਾੜਾ ਵਤੀਰਾ ਕੀਤਾ ਜਾਂਦਾ ਸੀ ਜਿਸ ਕਾਰਨ ਇਹ ਅੌਰਤ ਬਹੁਤ ਜ਼ਿਆਦਾ ਪ੍ਰੇਸ਼ਾਨ ਸੀ। ਜਾਣਕਾਰੀ ਮੁਤਾਬਕ ਹੁਣ ਪੁਲੀਸ ਮੁਲਾਜ਼ਮਾਂ ਵੱਲੋਂ ਇਸ
ਮਾਮਲੇ ਵਿਚ ਇਨਸਾਫ ਕਰਨ ਦੀ ਗੱਲ ਕਹੀ ਜਾ ਰਹੀ ਹੈ ਭਾਵ ਇਸ ਔਰਤ ਦੇ ਪਤੀ ਅਤੇ ਇਸ ਦੀ ਗੁਆਂਢਣ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਹੀ ਜਾ ਰਹੀ ਹੈ ਫਿਲਹਾਲ ਇਸ ਮਾਮਲੇ ਦੇ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਛਾਣਬੀਣ ਕਰਕੇ ਅਗਲੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ ਦੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ ਇਸ ਤਰ੍ਹਾਂ ਦੇ ਮਾਮਲੇ ਰੋਜ਼ਾਨਾ ਹੀ ਸਾਹਮਣੇ ਆਉਂਦੇ ਹਨ। ਜਦੋਂ ਕੁਝ ਲੋਕ ਨਾਜਾਇਜ਼ ਸੰਬੰਧਾਂ ਦੇ ਚੱਲਦੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਲ ਕਲੇਸ਼ ਕਰਦੇ ਹਨ ਅਤੇ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਨਿਉਤਾ ਦਿੰਦੇ ਹਨ।