ਜਦੋਂ ਤੋਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਲੇ ਕਾਨੂੰਨ ਪਾਸ ਕੀਤੇ ਗਏ ਹਨ ਉਦੋਂ ਤੋਂ ਕਿਸਾਨਾਂ ਦੇ ਵੱਲੋਂ ਸਰਹੱਦਾਂ ਦੇ ਉੱਪਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਦਿੱਲੀ ਦੀਆਂ ਸਾਰੀਆਂ ਹੀ ਸਰਹੱਦਾਂ ਨੂੰ ਘੇਰ ਕੇ ਉੱਥੇ ਪੱਕੇ ਡੇਰੇ ਲਗਾ ਲਏ ਗਏ ਹਨ ਇਸਦੇ ਨਾਲ ਹੀ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਜਲਦੀ ਤੋਂ ਜਲਦੀ ਉਨ੍ਹਾਂ ਦੇ ਹਰੇਕ ਮਸਲੇ ਦਾ ਹੱਲ ਕਰਨ ਅਤੇ ਨਾ ਖੇਤੀ ਕਾਲੇ ਕਾਨੂੰਨ ਨੂੰ ਰੱਦ ਕਰਨ ਤਾਂ ਜੋ ਸਾਰੇ ਹੀ ਕਿਸਾਨ ਆਪਣੇ ਘਰਾਂ ਨੂੰ ਜਾ ਸਕਣ ਪਰ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਦੀ ਇਸ ਮੰ
ਗ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਇਸ ਨੂੰ ਹੀ ਧਿਆਨ ਵਿੱਚ ਰੱਖਦੇ ਹੋਏ ਅੱਜ ਇਕ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੱਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਜ਼ਿਆਦਾ ਕੇਦਰ ਸਰਕਾਰ ਵੱਲੋਂ ਖ਼ਾਹਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਉਹ ਇਸ ਅੰਦੋਲਨ ਨੂੰ ਢਾਹ ਲਾ ਸਕਣ ਇਸ ਲਈ ਸਾਰੇ ਹੀ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਹਮੇਸ਼ਾਂ ਹੀ ਚੌਕਸ ਰਹਿਣ ਅਤੇ ਏਕਤਾ ਬਣਾਈ ਰੱਖਣ ਤਾਂ ਜੋ ਸਰਕਾਰ ਦੁਆਰਾ
ਤਲੀਆਂ ਜਾ ਰਹੀਆਂ ਇਹ ਚਾਲਾਂ ਕਦੇ ਵੀ ਕਾਮਯਾਬ ਨਾ ਹੋ ਸਕਣ ਇਸ ਤੋਂ ਬਾਅਦ ਉਨ੍ਹਾਂ ਨੇ ਇੱਕ ਵੱਡੀ ਗੱਲ ਇਹ ਵੀ ਕਹੀ ਹੈ ਕਿ ਉਨ੍ਹਾਂ ਦੀ ਨਰਿੰਦਰ ਮੋਦੀ ਦੇ ਨਾਲ ਅੱਜ ਇਕ ਮੀਟਿੰਗ ਚੱਲ ਰਹੀ ਹੈ ਜਿਸ ਦੇ ਵਿੱਚ ਉਨ੍ਹਾਂ ਦੇ ਵੱਲੋਂ ਨਰਿੰਦਰ ਮੋਦੀ ਨੂੰ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੇ ਲਈ ਸੁਝਾਅ ਦਿੱਤੇ ਗਏ ਹਨ ਹੁਣ ਦੇਖਣਾ ਹੋਵੇਗਾ ਨਰਿੰਦਰ ਮੋਦੀ ਦੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਦੇ ਉੱਪਰ ਕੀ ਵਿਚਾਰ ਕੀਤਾ ਜਾਂਦਾ ਹੈ ਅਤੇ ਕੇਸ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਲੇ ਕਾਨੂੰਨ ਰੱਦ ਕਰਨ ਦੇ ਲਈ ਹਾਮੀ ਭਰੀ ਜਾਂਦੀ ਹੈ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ