ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ। ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੇ ਵਿੱਚ ਸਿਆਸਤ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿ ਅੱਜਕੱਲ੍ਹ ਦੇ ਦਿਨਾਂ ਦੇ
ਵਿੱਚ ਆਮ ਆਦਮੀ ਪਾਰਟੀ ਦਾ ਵੀ ਪੰਜਾਬ ਦੇ ਵਿਚ ਕਾਫੀ ਜ਼ਿਆਦਾ ਦਬਦਬਾ ਹੈ ਬਹੁਤ ਸਾਰੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹੋਏ ਹਨ ਅਤੇ ਜਲਦੀ ਹੀ ਇਹ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਦੇ ਵਲੋਂ ਮੁੱਖ ਮੰਤਰੀ ਦਾ ਚਿਹਰਾ ਅੈਲਾਨ ਦਿੱਤਾ ਜਾਵੇ ਇਸੇ ਦੌਰਾਨ ਇਕ ਖਬਰ ਸਾਹਮਣੇ ਆ ਰਹੀ ਹੈ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਚਰਚਾ ਕੀਤੀ ਜਾ ਰਹੀ ਹੈ
ਜਾਣਕਾਰੀ ਮੁਤਾਬਕ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਸਕਦੇ ਹਨ।ਪਿਛਲੇ ਕਈ ਦਿਨਾਂ ਤੋਂ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਹੋਣਾ ਬਲਬੀਰ ਸਿੰਘ ਰਾਜੇਵਾਲ ਨੇ ਇਨ੍ਹਾਂ ਖ਼ਬਰਾਂ ਉੱਤੇ ਵਿਰਾਮ ਲਗਾਇਆ ਹੈ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਤੱਕ ਉਨ੍ਹਾਂ ਵੱਲੋਂ ਅਜਿਹਾ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ।
ਇਸ ਦੇ ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ ਵੱਲੋਂ ਇਨ੍ਹਾਂ ਦੇ ਅੱਗੇ ਇਹ ਪ੍ਰਸਤਾਵ ਰੱਖਿਆ ਵਜਾਉਂਦਾ ਹੈ ਤਾਂ ਇਹ ਵਿਚਾਰ ਵਟਾਂਦਰਾ ਕਰਨਗੇ ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਸਕਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਜ਼ਿਆਦਾਤਰ
ਲੋਕ ਚਾਹੁੰਦੇ ਹਨ ਕਿ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇ ਕਿਉਂਕਿ ਭਗਵੰਤ ਮਾਨ ਹੀ ਅਜਿਹੇ ਵਿਅਕਤੀ ਹਨ।ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜ਼ਿਆਦਾ ਜਾਣਕਾਰੀ ਹੈ ਅਤੇ ਕਾਫੀ ਲੰਬੇ ਸਮੇਂ ਤੋਂ ਇਹ ਮਿਹਨਤ ਕਰ ਰਹੇ ਹਨ ਕਿ ਉਹ ਅੱਗੇ ਆਉਣ ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ
ਦੇ ਵੱਲੋਂ ਅਜੇ ਤੱਕ ਇਸ ਮਾਮਲੇ ਬਾਰੇ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਜਿਸ ਕਾਰਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਨਾਰਾਜ਼ਗੀ ਵੀ ਜਤਾ ਰਹੇ ਹਨ ਅਤੇ ਜਲਦੀ ਤੋਂ ਜਲਦੀ ਇਸ ਮਾਮਲੇ ਸਬੰਧੀ ਫ਼ੈਸਲਾ ਲੈਣ ਦੀ ਗੱਲ ਕਹਿ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।