ਪੰਜਾਬ ਦੇ ਵਿਚ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾਈ ਹੋਈ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਵੱਲੋਂ ਦੋ ਹਜਾਰ ਬਾਈ ਦੀਆਂ ਵਿਧਾਨ ਸਭਾ ਚੋਣਾਂ ਦੇ ਲਈ ਜ਼ੋਰਾਂ ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਸਾਰੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਆਪਣੇ ਚੋਣ ਹਲਕਿਆਂ ਤੋਂ ਆਪਣੇ ਵਿਧਾਇਕਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ ਭਾਵ ਆਪਣੇ ਵਿਧਾਇਕਾਂ ਦੇ ਨਾਮ ਐਲਾਨੇ ਜਾਣਗੇ ਕਿ ਕਿਹੜੇ ਹਲਕੇ ਤੋਂ ਕਿਹੜੇ ਉਮੀਦਵਾਰ ਉਨ੍ਹਾਂ ਦੀ ਪਾਰਟੀ ਦੇ ਵੱਲੋਂ ਚੋਣ ਲੜਨ ਲਈ ਤਿਆਰ ਹਨ ਇੱਥੇ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦੇ ਵੱਲੋਂ ਬਸਪਾ ਦੇ ਨਾਲ ਗੱਠਜੋੜ ਕਰਕੇ ਚੋਣ ਲੜਨ ਦੀ ਤਿਆਰੀ ਖਿੱਚੀ ਜਾ ਰਹੀ ਹੈ ਦੂਸਰੇ ਪਾਸੇ ਕਾਂਗਰਸ ਪਾਰਟੀ ਦੇ ਵਿਚ ਕਾਫੀ ਜ਼ਿਆਦਾ ਖਿੱਚੋਤਾਣ ਦਿਖਾਈ ਦੇ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਉਨ੍ਹਾਂ ਦੇ ਵੱਲੋਂ ਚੋਣ ਲੜੀ ਜਾਵੇਗੀ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਗੱਲ ਕੀਤੀ ਜਾਵੇ ਤਾਂ ਇਸ ਦੇ ਮੁੱਖ
ਮੰਤਰੀ ਦੇ ਚਿਹਰੇ ਨੂੰ ਲੈ ਕੇ ਬਹੁਤ ਸਾਰੀਆਂ ਖ਼ਬਰਾਂ ਰੋਜ਼ਾਨਾ ਹੀ ਸਾਹਮਣੇ ਆਉਂਦੀਆਂ ਹਨ ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਅੈਲਾਨ ਦਿੱਤਾ ਜਾਵੇ ਪਰ ਅਜੇ ਤਕ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਇਸ ਮਾਮਲੇ ਸਬੰਧੀ ਕੋਈ ਐਲਾਨ ਨਹੀਂ ਕੀਤਾ ਗਿਆ ਹੈ ਪਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਨੇ ਆਪਣੀ ਪਾਰਟੀ ਦੇ ਇੱਕ ਸੌ ਇੱਕ ਉਮੀਦਵਾਰਾਂ ਅਤੇ ਵਿਧਾਇਕਾਂ ਦੇ ਕੋਲੋਂ ਫੀਡਬੈਕ ਲਈ ਹੈ ਕਿ ਕਿਸ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਪਹਿਲਾਂ ਇਹ ਖ਼ਬਰਾਂ ਵੀ ਸਾਹਮਣੇ ਆ ਰਹੀਆਂ ਸੀ ਕਿ ਕਿਸਾਨ ਆਗੂ
ਬਲਵੀਰ ਸਿੰਘ ਰਾਜੇਵਾਲ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਚੁਣਿਆ ਜਾ ਸਕਦਾ ਹੈ ਪਰ ਜਦੋਂ ਅਰਵਿੰਦ ਕੇਜਰੀਵਾਲ ਨੇ ਆਪਣੀ ਪਾਰਟੀ ਦੇ ਵਿਧਾਇਕਾਂ ਦੇ ਕੋਲੋਂ ਫੀਡਬੈਕ ਲਈ ਹੈ ਤਾਂ ਜ਼ਿਆਦਾਤਰ ਵਿਧਾਇਕਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਹ ਸਾਫ਼ ਸੁਥਰੇ ਅਤੇ ਚੰਗੇ ਕਿਰਦਾਰ ਦੇ ਮਾਲਕ ਹਨ ਅਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬਰੀਕੀ ਨਾਲ ਸਮਝਦੇ ਹਨ ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜਲਦੀ ਹੀ ਅਰਵਿੰਦ ਕੇਜਰੀਵਾਲ ਦੇ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਜਾ ਸਕਦਾ ਹੈ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਭਗਵੰਤ ਮਾਨ ਦੇ ਸਮਰਥਕਾਂ ਦੇ ਵਿਚ ਖੁਸ਼ੀ ਦੀ ਲਹਿਰ ਹੈ ਸੋ ਇਹ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਤੁਹਾਡਾ ਇਸ ਖ਼ਬਰ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।