ਨਰਮੇ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ

Latest Update

ਖੇਤੀਬਾਡ਼ੀ ਮੰਤਰੀ ਰਣਦੀਪ ਸਿੰਘ ਨਾਭਾ ਤੇ ਮਾਲ ਮੰਤਰੀ ਅਰੁਣਾ ਚੌਧਰੀ ਨੇ ਨਰਮਾ ਉਤਪਾਦਕਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਗੁਲਾਬੀ ਸੁੰਡੀ ਨਾਲ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਇਹ ਮੀਟਿੰਗ ਰੱਖੀ ਗਈ ਹੈ ਉਨ੍ਹਾਂ ਕਿਹਾ ਕਿ ਕਿਸਾਨਾਂ ਪ੍ਰਤੀ ਅਸੀਂ ਆਪਣੀ ਵਚਨਬੱਧਤਾ ਤੇ ਖੜ੍ਹੇ ਹਾਂ ਗੁਲਾਬੀ ਸੁੰਡੀ ਨਾਲ ਲਗਪਗ ਚਾਰ ਲੱਖ ਏਕੜ ਜ਼ਮੀਨ ਦੀ ਫ਼ਸਲ ਦਾ ਨੁਕਸਾਨ ਹੋਇਆ ਸੀ ਜਿਸ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਡਿਪਟੀ ਕਮਿਸ਼ਨਰ ਬਠਿੰਡਾ ਤੇ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਵੀਕ ਸਾਨਾਂ ਨਾਲ ਹੋਈ ਜਿਸ ਵਿਚ ਕਿਸਾਨਾਂ ਨੇ ਵੀਹ ਹਜ਼ਾਰ ਪ੍ਰਤੀ ਏਕੜ ਦੀ ਮੰਗ ਕੀਤੀ ਸੀ ਤੇ ਬਾਅਦ ਵਿੱਚ ਉਨ੍ਹਾਂ ਨੇ ਤੀਹ ਹਜ਼ਾਰ ਰੁਪਏ ਪ੍ਰਤੀ ਏਕੜ ਦੀ ਮੰਗ ਕੀਤੀ ਸੀ ਪਰ ਅਰੁਣਾ ਚੌਧਰੀ ਨੇ

ਕਿਹਾ ਹੈ ਕਿ ਅਸੀਂ ਬਾਰਾਂ ਹਜ਼ਾਰ ਪ੍ਰਤੀ ਏਕੜ ਮੁਆਵਜ਼ੇ ਦੇ ਹਿਸਾਬ ਨਾਲ ਕਿਸਾਨਾਂ ਨੂੰ ਦੇ ਰਹੇ ਹਾਂ ਉਨ੍ਹਾਂ ਕਿਹਾ ਕਿ ਕੱਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਮੁਆਵਜ਼ਾ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ ਹੋਰ ਦੱਸਦਿਆਂ ਅਰੁਣਾ ਚੌਧਰੀ ਨੇ ਕਿਹਾ ਕਿ ਮਾਨਸਾ ਸੰਗਰੂਰ ਤੇ ਬਠਿੰਡਾ ਵਿੱਚ ਗੁਲਾਬੀ ਸੁੰਡੀ ਕਾਰਨ ਨਰਮੇ ਦੀ ਫਸਲ ਨੂੰ ਜ਼ਿਆਦਾ ਨੁਕਸਾਨ ਹੋਇਆ ਹੈ ਇਸ ਲਈ ਤਿੰਨ ਸਲੈਬਾਂ ਵਿੱਚ ਮੁਆਵਜ਼ਾ ਦਿੱਤਾ ਜਾਣਾ ਤੈਅ ਹੋਇਆ ਹੈ ਜਿਸ ਵਿੱਚ ਛੱਬੀ ਤੋਂ ਬੱਤੀ ਫ਼ੀਸਦੀ ਨੁਕਸਾਨ ਵਿੱਚ ਦੋ ਹਜ਼ਾਰ ਪ੍ਰਤੀ ਏਕਡ਼ ਮੁਆਵਜ਼ਾ ਦਿੱਤਾ ਜਾਵੇਗਾ ਤੇਤੀ ਤੋਂ ਪਚੱਤਰ ਫ਼ੀਸਦੀ ਵਿੱਚ ਚਰਵੰਜਾ ਸੌ ਰੁਪਏ ਪ੍ਰਤੀ ਏਕੜ ਅਤੇ ਛਿਅੱਤਰ ਤੋਂ ਸੌ ਫ਼ੀਸਦੀ ਵਿੱਚ ਬਾਰਾਂ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਕਿਸਾਨਾਂ ਦੇ ਵਿੱਚ ਵੱਡੀ ਖੁਸ਼ੀ ਦੇਖੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਕਹਿ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published. Required fields are marked *