ਪ੍ਰਕਾਸ਼ ਸਿੰਘ ਬਾਦਲ ਨੂੰ ਭਗਵੰਤ ਮਾਨ ਨੇ ਦਿੱਤਾ ਠੋਕਵਾਂ ਜਵਾਬ

ਆਮ ਆਦਮੀ ਪਾਰਟੀ ਦੇ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਸੰਸਦ ਮੈਂਬਰ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੀ ਟਿੱਪਣੀ ਕਿ ਲੋਕਾਂ ਨੂੰ ਗੰਭੀਰ ਤਾਂ ਚਾਹੀਦੀ ਹੈ ਡ੍ਰਾਮੇਬਾਜੀ ਜਾਂ ਨਟਕੀ ਨਹੀਂ ਦੀ ਪ੍ਰੋੜ੍ਹਤਾ ਕਰਦਿਆਂ ਜਵਾਬੀ ਹਮਲਾ ਕੀਤਾ ਹੈ ਮਾਨ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਸੰਬੋਧਤ ਹੁੰਦਿਆਂ ਕਿਹਾ ਕਿ ਪੰਜਾਬ ਨੂੰ ਲੋਕ ਪੱਖੀ ਤੇ ਗੰਭੀਰ ਆਗੂਆਂ ਦੀ ਜ਼ਰੂਰਤ ਹੈ ਭ੍ਰਿਸ਼ਟ ਮੀਸਣੇ ਤੇ ਮਸੰਦ ਆਗੂਆਂ ਦੀ ਨਹੀਂ ਜਿਨ੍ਹਾਂ ਦੇ ਰਾਜਕਾਲ ਵਿਚ ਪੰਜਾਬ ਨੇ ਖੂਨ ਦੇ ਹੰਝੂ ਵਹਾਏ ਹੋਣ ਅਤੇ ਪੰਜਾਬ ਦੀ ਨੌਜਵਾਨੀ ਨਸ਼ਿਆਂ ਦੀ ਦਲਦਲ ਵਿੱਚ ਡੁੱਬੀ ਹੋਵੇ ਭਗਵੰਤ ਮਾਨ ਨੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ

ਦੀ ਸਖਤ ਆਲੋਚਨਾ ਕਰਦਿਆਂ ਕਿਹਾ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦੀ ਸਿਆਸਤ ਤੇ ਪ੍ਰਕਾਸ਼ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਕ ਸਬੰਧੀ ਕਾਬਜ਼ ਰਹੇ ਹਨ ਪ੍ਰਕਾਸ਼ ਸਿੰਘ ਬਾਦਲ ਹੀ ਕਰੀਬ ਉਨੀ ਵੀਹ ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ ਅਤੇ ਉਨ੍ਹਾਂ ਨੂੰ ਸਿਆਣਾ ਆਗੂ ਸਮਝ ਕੇ ਪੰਜਾਬ ਵਾਸੀਆਂ ਨੇ ਪੰਜ ਵਾਰ ਮੁੱਖ ਮੰਤਰੀ ਬਣਾਇਆ ਸੀ ਪਰ ਪ੍ਰਕਾਸ਼ ਸਿੰਘ ਬਾਦਲ ਦੇ ਰਾਜਕਾਲ ਵਿਚ ਜਿਹੜਾ ਹਾਲ ਪੰਜਾਬ ਪੰਜਾਬੀ ਅਤੇ ਪੰਜਾਬੀਅਤ ਦਾ ਹੋਇਆ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ ਪ੍ਰਕਾਸ਼ ਸਿੰਘ ਬਾਦਲ ਦੇ ਸਿਆਸੀ ਦੌਰ ਵਿੱਚ ਪੰਜਾਬ ਨੇ ਉਹ ਸੰਤਾਪ ਭੋਗਿਆ ਜਿਹੜਾ

ਪੰਜਾਬ ਦੀਆਂ ਕਈ ਪੀਡ਼੍ਹੀਆਂ ਭੁੱਲ ਨਹੀਂ ਸਕਦੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨੌਜਵਾਨੀ ਦਾ ਘਾਣ ਪੰਜਾਬ ਸਿਰ ਕਰਜ਼ੇ ਦੀ ਪੰਡ ਮਾਫੀਆ ਰਾਜ ਅਤੇ ਨਸ਼ੇ ਦਾ ਸਾਮਰਾਜ ਸਭ ਪ੍ਰਕਾਸ ਸਿੰਘ ਬਾਦਲ ਦੀ ਦੇਣ ਹੈ ਉਨ੍ਹਾਂ ਸਵਾਲ ਕੀਤਾ ਕਿ ਕੀ ਪ੍ਰਕਾਸ਼ ਸਿੰਘ ਬਾਦਲ ਦੱਸ ਸਕਦੇ ਹਨ ਕੀ ਗੰਭੀਰਤਾ ਕੀ ਹੁੰਦੀ ਹੈ ਗੰਭੀਰ ਆਗੂ ਕਿਹੜਾ ਹੁੰਦਾ ਹੈ ਪਿਛਲੇ ਪੰਜਾਹ ਸਾਲ ਪੰਜਾਬ ਵਿੱਚ ਡਰਾਮੇਬਾਜ਼ੀ ਕੌਣ ਕਰਦਾ ਰਿਹਾ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *