ਜ਼ਿਲ੍ਹਾ ਪ੍ਰਸ਼ਾਸਨ ਦੀ ਪਾਬੰਦੀ ਦੇ ਬਾਵਜੂਦ ਚਾਈਨਾ ਡੋਰ ਨਾਲ ਪਤੰਗ ਉਡਾਏ ਗਏ ਜਿਸਦੇ ਨਤੀਜੇ ਵਜੋਂ ਸ੍ਰੀ ਚਮਕੌਰ ਸਾਹਿਬ ਵਿਖੇ ਇਕ ਬਜ਼ੁਰਗ ਵਿਅਕਤੀ ਦੀਆਂ ਅੱਖਾਂ ਤੇ ਚਾਈਨਾ ਡੋਰ ਫਿਰ ਗਈ ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਰਕਾਰੀ ਹਸਪਤਾਲ ਸ੍ਰੀ ਚਮਕੌਰ ਸਾਹਿਬ ਵਿਖੇ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਨਾਜ਼ੁਕ ਹਾਲਤ ਦੇਖਦੇ ਹੋਏ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ ਡਾ ਰਾਜੇਸ਼ ਰਾਜੂ ਨੇ ਕਿਹਾ ਕਿ ਮਰੀਜ਼ ਦੀਆਂ ਅੱਖਾਂ ਵਿੱਚੋਂ ਡੋਰ ਲੰਘਣ ਕਾਰਨ ਅੱਖਾਂ ਦੀਆਂ ਪੁਤਲੀਆਂ ਤੇ ਕੱਟ ਲੱਗ ਗਿਆ ਹੈ ਜਿਸ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ ਜਾਣਕਾਰੀ ਅਨੁਸਾਰ ਅਵਤਾਰ ਸਿੰਘ ਪੁੱਤਰ ਰਛਪਾਲ ਸਿੰਘ ਉਮਰ ਸੱਠ ਸਾਲ ਵਾਸੀ ਵਾਰਡ ਨੰਬਰ ਗਿਆਰਾਂ ਆਪਣੇ ਮੋਟਰਸਾਈਕਲ ਤੇ ਜਾ ਰਿਹਾ ਸੀ ਕਿ ਗਲੀ ਵਿਚ ਪਤੰਗ ਨਾਲੋਂ ਟੁੱਟੀ ਚਾਈਨਾ ਡੋਰ ਉਨ੍ਹਾਂ ਦੇ ਮੂੰਹ
ਵਿੱਚ ਫਸ ਗਈ ਤੇ ਡੋਰ ਖਿੱਚ ਹੋਣ ਨਾਲ ਉਕਤ ਬਜ਼ੁਰਗ ਦੀਆਂ ਦੋਵੇਂ ਅੱਖਾਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈਆਂ ਹਨ ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਪੂਰਨ ਤੌਰ ਤੇ ਚਾਈਨਾ ਡੋਰ ਵੇਚਣ ਤੇ ਪਾਬੰਦੀ ਲੱਗੀ ਹੋਣ ਦੇ ਬਾਵਜੂਦ ਸ਼ਹਿਰ ਵਿਖੇ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ ਹੈ ਜਿਸ ਕਾਰਨ ਅੱਜ ਇਕ ਬਜ਼ੁਰਗ ਨੂੰ ਆਪਣੀਆਂ ਅੱਖਾਂ ਗਵਾਉਣੀਆਂ ਪਈਆਂ ਇਸ ਸੰਬੰਧੀ ਜਦੋਂ ਥਾਣਾ ਮੁਖੀ ਰਾਜੀਵ ਕੁਮਾਰ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਚੋਰੀ ਤੋਂ ਚਾਈਨਾ ਡੋਰ ਵੇਚਣ ਵਾਲਿਆਂ ਤੇ ਸਖ਼ਤੀ ਕਰਨਗੇ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।