ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀਆਂ ਕੁਝ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਜੇਕਰ ਸਰਕਾਰ ਦੇ ਵੱਲੋਂ ਕੁਝ ਵੀ ਅਜਿਹਾ ਕਦਮ ਚੁੱਕਿਆ ਜਾਂਦਾ ਹੈ ਜਾਂ ਫਿਰ ਕਿਸੇ ਵਿਅਕਤੀ ਦੇ ਵਲੋਂ ਕੁਝ ਅਜਿਹਾ ਕਦਮ ਚੁੱਕਿਆ ਜਾਂਦਾ ਹੈ ਜਿਸਦੇ ਨਾਲ ਕਿਸੇ ਧਰਮ ਦੇ ਨਾਲ ਛੇੜਛਾੜ ਹੋਈ ਹੋਵੇ ਜਾਂ ਫਿਰ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੋਵੇ ਤਾਂ ਉਸ ਸਮੇਂ ਲੋਕਾਂ ਦੇ ਵੱਲੋਂ ਵਿਵਾਦ ਖੜ੍ਹੇ ਕੀਤੇ ਜਾਂਦੇ ਹਨ ਅਤੇ ਉਸ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਵੀ ਹੁੰਦਾ ਹੈ ਅਤੇ ਕਈ ਵਾਰ ਅਜਿਹਾ ਹੋ
ਚੁੱਕਿਆ ਹੈ ਕਿ ਗੁਰੂ ਘਰਾਂ ਦੇ ਵਿੱਚ ਬੇਅਦਬੀਆਂ ਹੋ ਚੁੱਕੀਆਂ ਹਨ ਇਸ ਦੇ ਨਾਲ ਵੀ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ ਇਸ ਤੋਂ ਇਲਾਵਾ ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਵਲੋਂ ਬਣਾਏ ਗਏ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਸਾਰੇ ਸਰਕਾਰੀ ਦਫ਼ਤਰਾਂ ਦੇ ਵਿੱਚ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਤਸਵੀਰ ਲਗਾਈ ਜਾਵੇਗੀ ਕਿਸੇ ਵੀ ਮੁੱਖ ਮੰਤਰੀ ਦੀ ਕੋਈ ਤਸਵੀਰ ਨਹੀਂ ਲੱਗੇਗੀ ਪਰ ਉਸ ਤੋਂ ਬਾਅਦ ਇਹ ਫੋਟੋ ਸਾਹਮਣੇ ਉਹ ਲੱਗੀ ਕਿ ਭਗਵੰਤ ਮਾਨ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਨੂੰ ਉਤਾਰ ਕੇ ਸ਼ਹੀਦ ਭਗਤ ਸਿੰਘ ਅਤੇ ਭੀਮ ਰਾਓ ਅੰਬੇਡਕਰ
ਦੀ ਤਸਵੀਰ ਲਗਾ ਦਿੱਤੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਉਤੇ ਇਤਰਾਜ਼ ਵੀ ਜਤਾਇਆ ਗਿਆ ਹੈ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਪਰ ਉੱਥੇ ਹੀ ਕੁਝ ਲੋਕਾਂ ਦਾ ਮੰਨਣਾ ਹੈ ਕਿ ਅਜਿਹਾ ਨਹੀਂ ਹੋਣਾ ਚਾਹੀਦਾ ਤਸਵੀਰਾਂ ਲਗਾਉਣ ਦੇ ਨਾਲ ਕੁਝ ਵੀ ਨਹੀਂ ਹੋਵੇਗਾ ਸੋਚ ਨੂੰ ਅਪਣਾਇਆ ਜਾਣਾ ਚਾਹੀਦਾ ਹੈ ਸਾਨੂੰ ਸਾਡੇ ਇਤਿਹਾਸ ਦੇ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਅੱਜ ਕੱਲ੍ਹ ਦੇ ਸਮੇਂ ਵਿੱਚ ਨੌਜਵਾਨਾਂ ਅਤੇ ਬੱਚਿਆਂ ਨੂੰ ਮਹਾਰਾਜਾ ਰਣਜੀਤ ਸਿੰਘ ਬਾਰੇ ਦੱਸਿਆ ਜਾਣਾ ਚਾਹੀਦਾ ਹੈ ਤਾਂ ਇਸ ਤਰ੍ਹਾਂ ਦੀ ਨੌਬਤ ਨਹੀਂ ਆਵੇਗੀ ਕਿ ਕੋਈ ਵੀ ਸਾਡੀ ਕੌਮ ਨੂੰ ਕੋਈ ਧੱਕਾ ਦੇਵੇ ਸੋ ਇਸ ਤਰ੍ਹਾਂ ਦੀਆਂ ਛੋਟੀਆਂ ਛੋਟੀਆਂ ਗੱਲਾਂ ਤੋਂ ਵੀ ਸਿੱਖ ਲੈਣਾ ਚਾਹੀਦਾ ਹੈ ਕਿ ਸਾਨੂੰ ਸਾਡੇ ਇਤਿਹਾਸ ਨੂੰ ਉਭਾਰਨ ਦੀ ਜ਼ਰੂਰਤ ਹੈ।