ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਉਤਾਰਨ ਨੂੰ ਲੈ ਕੇ ਪੈ ਗਿਆ ਪੰਗਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਨੇ ਮੁੱਖ ਮੰਤਰੀ ਦੇ ਤੌਰ ਤੇ ਖਟਕੜ ਕਲਾਂ ਦੇ ਵਿੱਚ ਸਹੁੰ ਚੁੱਕੀ ਸੀ ਇਸ ਤੋਂ ਪਹਿਲਾਂ ਉਨ੍ਹਾਂ ਨੇ ਇਹ ਐਲਾਨ ਵੀ ਕੀਤਾ ਸੀ ਕਿ ਜਦੋਂ ਉਨ੍ਹਾਂ ਦੀ ਸਰਕਾਰ ਆਵੇਗੀ ਤਾਂ ਉਸ ਸਮੇਂ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਸਰਕਾਰੀ ਦਫਤਰਾਂ ਦੇ ਵਿੱਚ ਲਗਾਈਆਂ ਜਾਣਗੀਆਂ ਮੁੱਖ ਮੰਤਰੀ ਦੀ ਕੋਈ ਵੀ ਤਸਵੀਰ ਕਿਸੇ ਵੀ ਸਰਕਾਰੀ ਦਫ਼ਤਰ ਦੇ ਵਿੱਚ ਦਿਖਾਈ ਨਹੀਂ ਦੇਵੇਗੀ ਸੋ ਇਹ ਗੱਲ ਸੁਣ ਕੇ ਲੋਕ ਖੁਸ਼ ਹੋਏ ਪਰ ਪਿਛਲੇ ਦਿਨਾਂ ਦੇ ਵਿੱਚ ਇੱਕ ਫੋਟੋ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਦਿਖਾਈ ਦੇ ਰਹੀ ਹੈ

ਅਤੇ ਇਥੇ ਕੈਬਨਿਟ ਦੇ ਮੰਤਰੀ ਵੀ ਬੈਠੇ ਹੋਏ ਹਨ ਦੂਸਰੇ ਪਾਸੇ ਇੱਕ ਹੋਰ ਤਸਵੀਰ ਸਾਂਝੀ ਕੀਤੀ ਹੈ ਜਿਸ ਦੇ ਵਿੱਚ ਭਗਵੰਤ ਮਾਨ ਬੈਠੇ ਹੋਏ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਪਿੱਛੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਤਸਵੀਰ ਲੱਗੀ ਹੋਈ ਹੈ ਸੋ ਇੱਥੇ ਬਹੁਤ ਸਾਰੇ ਲੋਕਾਂ ਨੇ ਸਵਾਲ ਖੜ੍ਹੇ ਕੀਤੇ ਕਿ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਨੂੰ ਉਤਾਰ ਕੇ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੀ ਤਸਵੀਰ ਲਗਾਈ ਗਈ ਹੈ ਜਿਸ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੇ ਉੱਤੇ ਨਾਰਾਜ਼ਗੀ ਜਤਾਈ ਗਈ ਅਤੇ ਇਸ ਨੂੰ ਗਲਤ ਦੱਸਿਆ ਗਿਆ ਪਰ ਉਸ ਤੋਂ ਕੁਝ ਸਮੇਂ

ਬਾਅਦ ਹੀ ਇਹ ਖਬਰ ਸਾਹਮਣੇ ਆਉਣ ਲੱਗੀ ਕਿ ਇਹ ਦੋਨੋਂ ਕਮਰੇ ਅਲੱਗ ਅਲੱਗ ਹਨ ਭਾਵ ਜੋ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਹੈ ਉਹ ਦੂਸਰੇ ਕਮਰੇ ਵਿੱਚ ਲੱਗੀ ਹੋਈ ਹੈ ਕੈਬਨਿਟ ਦੀ ਬੈਠਕ ਜਿੱਥੇ ਹੁੰਦੀ ਹੈ ਉੱਥੇ ਲੱਗੀ ਹੋਈ ਹੈ ਤੇ ਜੋ ਮੁੱਖ ਮੰਤਰੀ ਭਗਵੰਤ ਮਾਨ ਬੈਠੇ ਹੋਏ ਦਿਖਾਈ ਦੇ ਰਹੇ ਹਨ ਉਹ ਆਪਣੇ ਦਫ਼ਤਰ ਵਿੱਚ ਬੈਠੇ ਹੋਏ ਹਨ ਅਤੇ ਇਸ ਦੇ ਨਾਲ ਹੀ ਬਹੁਤੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਮਹਾਰਾਜਾ ਰਣਜੀਤ ਸਿੰਘ ਜੀ ਦੀ ਤਸਵੀਰ ਕਾਂਗਰਸੀਆਂ ਅਤੇ ਅਕਾਲੀਆਂ ਨੇ ਲਗਾਈ ਵੀ ਹੋਈ ਸੀ ਤਾਂ ਕਿ ਉਹ ਉਨ੍ਹਾਂ ਤੋਂ ਪ੍ਰੇਰਨਾ ਲੈ ਰਹੇ ਸੀ ਕਿ ਉਹ ਲੋਕਾਂ ਨੂੰ ਮਹਾਰਾਜਾ ਰਣਜੀਤ ਸਿੰਘ ਜੀ ਵਰਗਾ ਰਾਜ ਦੇ ਰਹੇ ਸੀ।

Leave a Reply

Your email address will not be published. Required fields are marked *