ਮਸ਼ਹੂਰ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਲਈ ਆਈ ਮਾੜੀ ਖ਼ਬਰ

ਅੱਜਕੱਲ੍ਹ ਪੰਜਾਬ ਦੇ ਹਾਲਾਤ ਦਿਨੋਂ ਦਿਨ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੀਆਂ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅੱਜ ਦੇ ਸਮੇਂ ਵਿੱਚ ਚੋਰਾਂ ਦੇ ਹੌਸਲੇ ਬਹੁਤ ਜ਼ਿਆਦਾ ਬੁਲੰਦ ਹੋ ਗਏ ਹਨ ਭਾਵੇਂ ਕਿ ਨਵੀਂ ਸਰਕਾਰ ਆ ਚੁੱਕੀ ਹੈ ਪਰ ਫਿਰ ਵੀ ਕਿਸੇ ਨੂੰ ਕੋਈ ਖੌਫ਼ ਵਿਖਾਈ ਨਹੀਂ ਦੇ ਰਿਹਾ ਲੋਕਾਂ ਦਾ ਸ਼ਰ੍ਹੇਆਮ ਨੁਕਸਾਨ ਹੋ ਰਿਹਾ ਹੈ ਅਤੇ ਸਰਕਾਰਾਂ ਦੇ ਵੱਲੋਂ ਕੁਝ ਉਚਿਤ ਕਦਮ ਨਹੀਂ ਚੁੱਕੇ ਜਾ ਰਹੇ ਹਨ ਅਤੇ ਹੁਣ ਖ਼ਬਰ ਪੰਜਾਬੀ ਕਲਾਕਾਰ ਜਸਵਿੰਦਰ ਸਿੰਘ

ਭੱਲਾ ਦੇ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਉਹ ਪੰਜਾਬ ਦੇ ਵਿੱਚ ਇੱਕ ਮਸ਼ਹੂਰ ਕਾਮੇਡੀਅਨ ਹਨ ਅਤੇ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਉਨ੍ਹਾਂ ਦੇ ਘਰ ਦੇ ਵਿਚ ਚੋਰੀ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਉਹ ਪਹਿਲਾਂ ਲੁਧਿਆਣਾ ਰਹਿੰਦੇ ਸੀ ਅਤੇ ਹੁਣ ਕੁਝ ਸਮੇਂ ਤੋਂ ਮੋਹਾਲੀ ਦੇ ਵਿੱਚ ਰਹਿ ਰਹੇ ਸੀ ਅਤੇ ਉਨ੍ਹਾਂ ਦੇ ਮੁਹਾਲੀ ਵਾਲੇ ਘਰ ਦੇ ਵਿਚ ਚੋਰੀ ਹੋਈ ਹੈ ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਚੋਰੀ ਹੋਈ ਹੈ ਤਾਂ ਉਸ ਸਮੇਂ ਜਸਵਿੰਦਰ ਭੱਲਾ ਆਪਣੇ ਘਰ ਦੇ ਵਿੱਚ ਮੌਜੂਦ ਨਹੀਂ ਸੀ ਸੋ ਇਨ੍ਹਾਂ ਦੇ ਘਰ ਪਈ ਕੀਮਤੀ ਸਾਮਾਨ ਚੋਰੀ ਹੋਇਆ ਹੈ ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ।ਪੁਲੀਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ

ਜਾਵੇਗਾ ਅਤੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਪਰ ਜਦੋਂ ਇਸ ਤਰ੍ਹਾਂ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੁਲਸ ਪ੍ਰਸ਼ਾਸਨ ਦੇ ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਅਤੇ ਚੋਰਾਂ ਦੇ ਵਿੱਚ ਬਿਲਕੁਲ ਵੀ ਖੌਫ ਨਹੀਂ ਹੈ ਉਨ੍ਹਾਂ ਦੇ ਵੱਲੋਂ ਸ਼ਰ੍ਹੇਆਮ ਲੋਕਾਂ ਦਾ ਨੁਕਸਾਨ ਕਰ ਦਿੱਤਾ ਜਾਂਦਾ ਹੈ ਲੁੱਟਖੋਹ ਦੀਆਂ ਵੀ ਬਹੁਤ ਸਾਰੀਆਂ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਸੋ ਇੱਥੇ ਹੁਣ ਪੰਜਾਬ ਸਰਕਾਰ ਨੂੰ ਕੁਝ ਸਖ਼ਤ ਨਿਯਮ ਬਣਾਉਣ ਦੀ ਜ਼ਰੂਰਤ ਹੈ ਕਿਉਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਉਚਿਤ ਕਦਮ ਚੁੱਕੇ ਜਾਣਗੇ ਜਿਸ ਦੇ ਨਾਲ ਪੰਜਾਬ ਦੇ ਸਿਸਟਮ ਨੂੰ ਸੁਧਾਰਿਆ ਜਾਵੇਗਾ।

Leave a Reply

Your email address will not be published. Required fields are marked *