ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਅਤੇ ਇਨ੍ਹਾਂ ਚੋਣਾਂ ਦੇ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਵੱਡੀ ਜਿੱਤ ਪ੍ਰਾਪਤ ਹੋਈ ਇੱਕ ਸੌ ਸਤਾਰਾਂ ਵਿਧਾਨ ਸਭਾ ਸੀਟਾਂ ਦੇ ਵਿੱਚੋਂ ਬੱਨਵੇ ਸੀਟਾਂ ਪ੍ਰਾਪਤ ਕਰ ਕੇ ਪੂਰਨ ਬਹੁਮਤ ਦੇ ਨਾਲ ਆਮ ਆਦਮੀ ਪਾਰਟੀ ਦੇ ਵਲੋਂ ਆਪਣੀ ਸਰਕਾਰ ਬਣਾਈ ਗਈ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕ ਖੁਸ਼ ਵੀ ਦਿਖਾਈ ਦੇ ਰਹੇ ਹਨ ਕਿਉਂਕਿ ਲੋਕਾਂ ਦਾ ਮੰਨਣਾ ਹੈ ਕਿ ਆਮ ਆਦਮੀ ਪਾਰਟੀ ਤੋਂ ਉਨ੍ਹਾਂ ਨੂੰ ਉਮੀਦਾਂ ਹਨ ਕਿ ਇਹ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਘੱਟ ਕਰ ਸਕਦੀ ਹੈ ਕਿਉਂਕਿ ਆਮ ਆਦਮੀ ਪਾਰਟੀ ਤੋਂ ਪਹਿਲਾਂ ਜੋ ਪਾਰਟੀਆਂ ਪੰਜਾਬ ਦੇ ਵਿੱਚ ਰਾਜ ਕਰ ਚੁੱਕੀਆਂ ਹਨ
ਉਨ੍ਹਾਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਹੁਤ ਹੀ ਜ਼ਿਆਦਾ ਪ੍ਰੇਸ਼ਾਨ ਕੀਤਾ ਗਿਆ ਸੀ ਜਿਸ ਦੇ ਚੱਲਦੇ ਪੰਜਾਬ ਦੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਹੁਣ ਆਮ ਆਦਮੀ ਪਾਰਟੀ ਦੇ ਵੱਲੋਂ ਕੁਝ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ ਅਤੇ ਸਿਸਟਮ ਨੂੰ ਸੁਧਾਰਨ ਦੇ ਲਈ ਪਿਛਲੇ ਦਿਨੀਂ ਭਗਵੰਤ ਮਾਨ ਨੇ ਇਕ ਵੱਡਾ ਫੈਸਲਾ ਲਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਸ਼ਹੀਦ ਭਗਤ ਸਿੰਘ ਦੇ ਆਉਣ ਵਾਲੇ ਦਿਹਾੜੇ ਦੇ ਵਿਚ ਉਨ੍ਹਾਂ ਦੇ ਵੱਲੋਂ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਜਾਵੇਗਾ ਇਹ ਹੈਲਪਲਾਈਨ ਨੰਬਰ ਉਨ੍ਹਾਂ ਦਾ ਆਪਣਾ ਨਿੱਜੀ ਨੰਬਰ ਹੋਵੇਗਾ ਜਿਸਦੇ ਉੱਤੇ ਲੋਕ ਆਪਣੀਆਂ ਸ਼ਿਕਾਇਤਾਂ ਪਾ ਸਕਦੇ ਹਨ ਭਾਵ ਜਿਹੜੇ ਲੋਕਾਂ ਦੇ ਕੋਲੋਂ ਕੰਮ ਕਰਵਾਉਣ
ਵਾਲੇ ਅਧਿਕਾਰੀਆਂ ਦੇ ਵਲੋਂ ਰਿਸ਼ਵਤ ਮੰਗੀ ਜਾਂਦੀ ਹੈ ਉਨ੍ਹਾਂ ਦੀ ਆਡੀਓ ਜਾਂ ਵੀਡੀਓ ਬਣਾ ਕੇ ਇਸ ਦੇ ਉੱਤੇ ਪਾ ਦਿੱਤੀ ਜਾਵੇ ਉਸ ਤੋਂ ਬਾਅਦ ਜੇਕਰ ਕੋਈ ਵੀ ਵਿਅਕਤੀ ਭਾਵ ਕੋਈ ਵੀ ਅਧਿਕਾਰੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦਾ ਫ਼ੈਸਲਾ ਪਹਿਲਾਂ ਕਦੇ ਵੀ ਕਿਸੇ ਮੁੱਖ ਮੰਤਰੀ ਨੇ ਨਹੀਂ ਲਿਆ ਹੈ ਪਰ ਅਜਿਹਾ ਲੱਗਦਾ ਹੈ ਕਿ ਭਗਵੰਤ ਮਾਨ ਦੇ ਵੱਲੋ ਪੰਜਾਬ ਨੂੰ ਸੁਧਾਰਨ ਦੇ ਲਈ ਕੰਮ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਦਿਨਾਂ ਦੇ ਵਿੱਚ ਲੋਕਾਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲੇਗੀ ਸਗੋਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਸਮੇਂ ਇੱਕ ਵਧੀਆ ਫ਼ੈਸਲਾ ਦੱਸਿਆ ਜਾ ਰਿਹਾ ਹੈ ਉਥੇ ਹੀ ਕੁਝ ਲੋਕਾਂ ਦੇ ਵਲੋਂ ਸਵਾਲ ਖਡ਼੍ਹੇ ਕੀਤੇ ਜਾ ਰਹੇ ਹਨ।